ਰਾਗੁ ਆਸਾ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ – ਅੰਗ 383 Raag Aasaa – Guru Arjan Dev Ji – Sri Guru Granth Sahib Ji – Ang 383
ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥
Says Nanak, this is all Your greatness; no one even knows my name. ||4||10||49||
ਹੇ ਨਾਨਕ! ਆਖ—(ਜੇ ਕੋਈ ਮੇਰਾ ਆਦਰ ਸਤਕਾਰ ਕਰਦਾ ਹੈ ਤਾਂ) ਇਹ ਤੇਰੀ ਹੀ ਬਖ਼ਸ਼ੀ ਹੋਈ ਵਡਿਆਈ ਹੈ । (ਜੇ ਮੈਂ ਤੈਨੂੰ ਭੁਲਾ ਬੈਠਾਂ ਤਾਂ) ਕੋਈ ਜੀਵ ਮੇਰਾ ਨਾਮ ਪਤਾ ਕਰਨ ਦੀ ਭੀ ਪਰਵਾਹ ਨਾਹ ਕਰੇ ।੪।੧੦।੪੯।