ਰਾਗੁ ਸੋਰਠਿ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 625 Raag Sorath - Guru Arjan Dev Ji - Sri Guru Granth Sahib Ji - Ang 625
ਸੋਰਠਿ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਰਾਮਦਾਸ ਸਰੋਵਰਿ ਨਾਤੇ ॥
ਸਭਿ ਉਤਰੇ ਪਾਪ ਕਮਾਤੇ ॥
ਨਿਰਮਲ ਹੋਏ ਕਰਿ ਇਸਨਾਨਾ ॥
ਗੁਰਿ ਪੂਰੈ ਕੀਨੇ ਦਾਨਾ ॥੧॥
ਸਭਿ ਕੁਸਲ ਖੇਮ ਪ੍ਰਭਿ ਧਾਰੇ ॥
ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥
ਸਾਧਸੰਗਿ ਮਲੁ ਲਾਥੀ ॥
ਪਾਰਬ੍ਰਹਮੁ ਭਇਓ ਸਾਥੀ ॥
ਨਾਨਕ ਨਾਮੁ ਧਿਆਇਆ ॥
ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥