Jaap Sahib in Punjabi

Youtube

Jaap Sahib in Punjabi

ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਜਾਪੁ ॥
ਸ੍ਰੀ ਮੁਖਵਾਕ ਪਾਤਸਾਹੀ ੧੦ ॥
ਛਪੈ ਛੰਦ ॥ ਤ੍ਵਪ੍ਰਸਾਦਿ ॥

ਚਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥
ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥
ਅਚਲ ਮੂਰਤਿ ਅਨਭਵ ਪ੍ਰਕਾਸ ਅਮਿਤੋਜ ਕਹਿਜੈ ॥
ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿਜੈ ॥
ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤਿ ਨੇਤਿ ਬਨ ਤ੍ਰਿਣ ਕਹਤ ॥
ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਣਤ ਸੁਮਤਿ ॥੧॥

ਭੁਜੰਗ ਪ੍ਰਯਾਤ ਛੰਦ ॥
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥ ਨਮਸਤ੍ਵੰ ਅਰੂਪੇ ॥ ਨਮਸਤ੍ਵੰ ਅਨੂਪੇ ॥੧॥੨॥
ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾਏ ॥ ਨਮਸਤੰ ਅਜਾਏ ॥੨॥੩॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੩॥੪॥
ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੪॥੫॥
ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥ ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੫॥੬॥
ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੬॥੭॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੭॥੮॥
ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥ ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੮॥੯॥
ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥ ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੯॥੧੦॥

Jaap Sahib in Punjabi

ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥ ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੦॥੧੧॥
ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥ ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੧॥੧੨॥
ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥ ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੨॥੧੩॥
ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥ ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੩॥੧੪॥
ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥ ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੪॥੧੫॥
ਨਮਸਤੰ ਅਗੰਮੇ ॥ ਨਮਸਤਸਤੁ ਰੰਮੇ ॥ ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੫॥੧੬॥
ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥ ਨਮਸਤੰ ਅਮਜਬੇ ॥ ਨਮਸਤਸਤੁ ਅਜਬੇ ॥੧੬॥੧੭॥
ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥ ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੭॥੧੮॥
ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੮॥੧੯॥
ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥ ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੧੯॥੨੦॥
ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥ ਨਮਸਤੰ ਅਜਨਮੇ ॥ਨਮਸਤੰ ਸੁਬਨਮੇ ॥੨੦॥੨੧॥
ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥ ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੧॥੨੨॥
ਨਮੋ ਕਾਲੇ ਕਾਲੇ ॥ ਨਮਸਤਸਤੁ ਦਿਆਲੇ ॥ ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੨॥੨੩॥
ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥ ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੩॥੨੪॥
ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥ ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੪॥੨੫॥
ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥ ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੫॥੨੬॥
ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥ ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੬॥੨੭॥
ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੭॥੨੮॥

Jaap Sahib in Punjabi

ਚਾਚਰੀ ਛੰਦ ॥ ਤ੍ਵਪ੍ਰਸਾਦਿ ॥
ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੧॥੨੯॥
ਅਲੇਖ ਹੈਂ ॥ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੨॥੩੦॥
ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩॥੩੧॥
ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੪॥੩੨॥
ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੫॥੩੩॥
ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੬॥੩੪॥
ਅਗੰਜ ਹੈਂ ॥ ਅਭੰਜ ਹੈਂ ॥ ਅਝੂਝ ਹੈਂ ॥ ਅਝੰਝ ਹੈਂ ॥੭॥੩੫॥
ਅਮੀਕ ਹੈਂ ॥ ਰਫੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੮॥੩੬॥
ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੯॥੩੭॥
ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੧੦॥੩੮॥
ਅਲੀਕ ਹੈਂ ॥ ਨ੍ਰਿਸ੍ਰੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੧੧॥੩੯॥
ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ਅਛੂਤ ਹੈਂ ॥੧੨॥੪੦॥
Jaap Sahib in Punjabi
ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੧੩॥੪੧॥
ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੧੪॥੪੨॥
ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਏਕ ਹੈਂ ॥੧੫॥੪੩॥

ਭੁਜੰਗ ਪ੍ਰਯਾਤ ਛੰਦ ॥ ਨਮੋ ਸਰਬ ਮਾਨੇ ॥
ਸਮਸਤੀ ਨਿਧਾਨੇ ॥ ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੧॥੪੪॥
ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥ ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੨॥੪੫॥
ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥ ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੩॥੪੬॥
ਨਮੋ ਚੰਦ੍ਰੇ ਚੰਦ੍ਰੇ ॥ ਨਮੋ ਭਾਨ ਭਾਨੇ ॥ ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪॥੪੭॥
ਨਮੋ ਨ੍ਰਿਤ ਨ੍ਰਿਤੇ ॥ ਨਮੋ ਨਾਦ ਨਾਦੇ ॥ ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੫॥੪੮॥
ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥ ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੬॥੪੯॥
ਕਲੰਕੰ ਬਿਨਾ ਨੇਹਕਲੰਕੀ ਸਰੂਪੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੭॥੫੦॥
Jaap Sahib in Punjabi
ਨਮੋ ਜੋਗ ਜੋਗੇਸ੍ਵਰੰ ਪਰਮ ਸਿਧੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੮॥੫੧॥
ਨਮੋ ਸਸਤ੍ਰ ਪਾਣੇ ॥ ਨਮੋ ਅਸਤ੍ਰ ਮਾਣੇ ॥ ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੯॥੫੨॥
ਅਭੇਖੀ ਅਭਰਮੀ ਅਭੋਗੀ ਅਭੁਗਤੇ ॥ ਨਮੋ ਜੋਗ ਜੋਗੇਸ੍ਵਰੰ ਪਰਮ ਜੁਗਤੇ ॥੧੦॥੫੩॥

ਨਮੋ ਨਿਤ ਨਾਰਾਇਣੇ ਕ੍ਰੂਰ ਕਰਮੇ ॥ ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੧੧॥੫੪॥
ਨਮੋ ਰੋਗ ਹਰਤਾ ॥ ਨੋਮ ਰਾਗ ਰੂਪੇ ॥ ਨਮੋ ਸਾਹ ਸਾਹੰ ॥ ਨਮੋ ਭੂਪ ਭੂਪੇ ॥੧੨॥੫੫॥
ਨਮੋ ਦਾਨੇ ਦਾਨੇ ॥ ਨਮੋ ਮਾਨ ਮਾਨੇ ॥ ਨਮੋ ਰੋਗ ਰੋਗੇ ॥ ਨਮਸਤੰ ਸਨਾਨੇ ॥੧੩॥੫੬॥
ਨਮੋ ਮੰਤ੍ਰ ਮੰਤ੍ਰੰ ॥ ਨਮੋ ਜੰਤ੍ਰ ਜੰਤ੍ਰੰ ॥ ਨਮੋ ਇਸਟੇ ਇਸਟੇ ॥ ਨਮੋ ਤੰਤ੍ਰ ਤੰਤ੍ਰੰ ॥੧੪॥੫੭॥
ਸਦਾ ਸਚਿਦਾਨੰਦ ਸਰਬੰ ਪ੍ਰਣਾਸੀ ॥ ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੧੫॥੫੮॥
ਸਦਾ ਸਿਧਿਦਾ ਬੁਧਿਦਾ ਬ੍ਰਿਧਿ ਕਰਤਾ ॥ ਅਧੋ ਉਰਧ ਅਰਧੰ ਅਘੰ ਓਘ ਹਰਤਾ ॥੧੬॥੫੯॥
ਪਰੰ ਪਰਮ ਪਰਮੇਸ੍ਵਰੰ ਪ੍ਰੋਛਪਾਲੰ ॥ ਸਦਾ ਸਰਬਦਾ ਸਿਧਿ ਦਾਤਾ ਦਿਆਲੰ ॥੧੭॥੬੦॥

Jaap Sahib in Punjabi

ਅਛੇਦੀ ਅਭੇਦੀ ਅਨਾਮੰ ਅਕਾਮੰ ॥ ਸਮਸਤੋ ਪਰਾਜੀ ਸਮਸਤਸਤੁ ਧਾਮੰ ॥੧੮॥੬੧॥
ਤੇਰਾ ਜੋਰੁ ॥ ਚਾਚਰੀ ਛੰਦ ॥ ਜਲੇ ਹੈਂ ॥ ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥੧॥੬੨॥
ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੨॥੬੩॥

ਭੁਜੰਗ ਪ੍ਰਯਾਤ ਛੰਦ ॥ ਤ੍ਵਪ੍ਰਸਾਦਿ ॥
ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੧॥੬੪॥
ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥ ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੨॥੬੫॥
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥ ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੩॥੬੬॥
ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥ ਨਮੋ ਸਾਹ ਸਾਹੇ ॥ ਨਮੋ ਮਾਹ ਮਾਹੇ ॥੪॥੬੭॥
ਨਮੋ ਗੀਤ ਗੀਤੇ ॥ ਨਮੋ ਪ੍ਰੀਤਿ ਪ੍ਰੀਤੇ ॥ ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੫॥੬੮॥
ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥ ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬॥੬੯॥
ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥ ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭॥੭੦॥

Jaap Sahib in Punjabi
ਨਮੋ ਸਰਬ ਦ੍ਰਿਸੰ ॥ ਨਮੋ ਸਰਬ ਕ੍ਰਿਸੰ ॥ ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੮॥੭੧॥
ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥ ਅਖਿਜੇ ਅਭਿਜੇ ॥ ਸਮਸਤੰ ਪ੍ਰਸਿਜੇ ॥੯॥੭੨॥
ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥ ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੧੦॥੭੩॥

ਚਰਪਟ ਛੰਦ ॥ ਤ੍ਵਪ੍ਰਸਾਦਿ ॥
ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥ ਅਖਿਲ ਜੋਗੇ ॥ ਅਚਲ ਭੋਗੇ ॥੧॥੭੪॥
ਅਚਲ ਰਾਜੇ ॥ ਅਟਲ ਸਾਜੇ ॥ ਅਖਲ ਧਰਮੰ ॥ ਅਲਖ ਕਰਮੰ ॥੨॥੭੫॥
ਸਰਬੰ ਦਾਤਾ ॥ ਸਰਬੰ ਗਿਆਤਾ ॥ ਸਰਬੰ ਭਾਨੇ ॥ ਸਰਬੰ ਮਾਨੇ ॥੩॥੭੬॥
ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥ ਸਰਬੰ ਭੁਗਤਾ ॥ ਸਰਬੰ ਜੁਗਤਾ ॥੪॥੭੭॥
ਸਰਬੰ ਦੇਵੰ ॥ ਸਰਬੰ ਭੇਵੰ ॥ ਸਰਬੰ ਕਾਲੇ ॥ ਸਰਬੰ ਪਾਲੇ ॥੫॥੭੮॥

Jaap Sahib in Punjabi

ਰੂਆਲ ਛੰਦ ॥ ਤ੍ਵਪ੍ਰਸਾਦਿ ॥
ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥
ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥
ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥
ਜਤ੍ਰ ਤਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੧॥੭੯॥
ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥
ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥
ਦੇਸ ਅਉਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥
ਜਤ੍ਰ ਤਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੨॥੮੦॥
ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥
ਸਰਬ ਮਾਨ ਸਰਬਤ੍ਰ ਮਾਨ ਸਦੈਵ ਮਾਨਤ ਤਾਹਿ ॥
ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥
ਖੇਲ ਖੇਲਿ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੩॥੮੧॥
ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥
ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਹ ਜੇਬ ॥
ਤਾਤ ਮਾਤ ਨ ਜਾਤ ਜਾ ਕਰ ਜਨਮ ਮਰਨ ਬਿਹੀਨ ॥
ਚਕ੍ਰ ਬਕ੍ਰ ਫਿਰੈ ਚਤ੍ਰ ਚਕਿ ਮਾਨਹੀ ਪੁਰ ਤੀਨ ॥੪॥੮੨॥
ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਹ ਜਾਪੁ ॥
ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਹ ਥਾਪੁ ॥
ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖੁ ਅਪਾਰ ॥
ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨ ਹਾਰ ॥੫॥੮੩॥
ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥
ਧਰਮ ਧਾਮ ਸੁ ਭਰਮ ਰਹਤ ਅਭੂਤ ਅਲਖ ਅਭੇਸ ॥
ਅੰਗ ਰਾਗ ਨ ਰੰਗ ਜਾ ਕਹਿ ਜਾਤਿ ਪਾਤਿ ਨ ਨਾਮ ॥
ਗਰਬ ਗੰਜਨ ਦੁਸਟ ਭੰਜਨ ਮੁਕਤ ਦਾਇਕ ਕਾਮ ॥੬॥੮੪॥
ਆਪ ਰੂਪ ਅਮੀਕ ਅਨਉਸਤਤਿ ਏਕ ਪੁਰਖੁ ਅਵਧੂਤ ॥
ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥
ਅੰਗ ਹੀਨ ਅਭੰਗ ਅਨਾਤਮ ਏਕ ਪੁਰਖੁ ਅਪਾਰ ॥
ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੭॥੮੫॥
ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥
ਸਰਬ ਸਾਸਤ੍ਰ ਨ ਜਾਨਹੀ ਜਿਹ ਰੂਪ ਰੰਗੁ ਅਰੁ ਰੇਖ ॥
ਪਰਮ ਬੇਦ ਪੁਰਾਣ ਜਾਕਹਿ ਨੇਤਿ ਭਾਖਤ ਨਿਤ ॥
ਕੋਟਿ ਸਿੰਮ੍ਰਿਤਿ ਪੁਰਾਨ ਸਾਸਤ੍ਰ ਨ ਆਵਈ ਵਹੁ ਚਿਤਿ ॥੮॥੮੬॥

ਮਧੁਭਾਰ ਛੰਦ ॥ ਤ੍ਵਪ੍ਰਸਾਦਿ ॥
ਗੁਨ ਗਨ ਉਦਾਰ ॥ ਮਹਿਮਾ ਅਪਾਰ ॥ ਆਸਨ ਅਭੰਗ ॥ ਉਪਮਾ ਅਨੰਗ ॥੧॥੮੭॥
ਅਨਭਉ ਪ੍ਰਕਾਸ ॥ ਨਿਸ ਦਿਨ ਅਨਾਸ ॥ ਆਜਾਨੁ ਬਾਹੁ ॥ ਸਾਹਾਨੁ ਸਾਹੁ ॥੨॥੮੮॥
ਰਾਜਾਨ ਰਾਜ ॥ ਭਾਨਾਨ ਭਾਨੁ ॥ ਦੇਵਾਨ ਦੇਵ ॥ ਉਪਮਾ ਮਹਾਨ ॥੩॥੮੯॥
ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥ ਰੰਕਾਨ ਰੰਕ ॥ ਕਾਲਾਨ ਕਾਲ ॥੪॥੯੦॥
ਅਨਭੂਤ ਅੰਗ ॥ ਆਭਾ ਅਭੰਗ ॥ ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੫॥੯੧॥
ਮੁਨਿ ਗਨ ਪ੍ਰਨਾਮ ॥ ਨਿਰਭੈ ਨ੍ਰਿਕਾਮ ॥ ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੬॥੯੨॥
ਆਲਿਸ੍ਯ ਕਰਮ ॥ ਆਦ੍ਰਿਸ੍ਯ ਧਰਮ ॥ ਸਰਬਾ ਭਰਣਾਢ੍ਯ ॥ ਅਨਡੰਡ ਬਾਢ੍ਯ ॥੭॥੯੩॥

ਚਾਚਰੀ ਛੰਦ ॥ ਤ੍ਵਪ੍ਰਸਾਦਿ ॥
ਗੁਬਿੰਦੇ ॥ ਮੁਕੰਦੇ ॥ ਉਦਾਰੇ ॥ ਅਪਾਰੇ ॥੧॥੯੪॥
ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੨॥੯੫॥

ਭੁਜੰਗ ਪ੍ਰਯਾਤ ਛੰਦ ॥
ਚਤ੍ਰ ਚਕ੍ਰ ਕਰਤਾ ॥ ਚਤ੍ਰ ਚਕ੍ਰ ਹਰਤਾ ॥ ਚਤ੍ਰ ਚਕ੍ਰ ਦਾਨੇ ॥ ਚਤ੍ਰ ਚਕ੍ਰ ਜਾਨੇ ॥੧॥੯੬॥
ਚਤ੍ਰ ਚਕ੍ਰ ਵਰਤੀ ॥ ਚਤ੍ਰ ਚਕ੍ਰ ਭਰਤੀ ॥ ਚਤ੍ਰ ਚਕ੍ਰ ਪਾਲੇ ॥ ਚਤ੍ਰ ਚਕ੍ਰ ਕਾਲੇ ॥੨॥੯੭॥
ਚਤ੍ਰ ਚਕ੍ਰ ਪਾਸੇ ॥ ਚਤ੍ਰ ਚਕ੍ਰ ਵਾਸੇ ॥ ਚਤ੍ਰ ਚਕ੍ਰ ਮਾਨ੍ਯੈ ॥ ਚਤ੍ਰ ਚਕ੍ਰ ਦਾਨ੍ਯੈ ॥੩॥੯੮॥

ਚਾਚਰੀ ਛੰਦ ॥
ਨ ਸਤ੍ਰੈ ॥ ਨ ਮਿਤ੍ਰੈ ॥ ਨ ਭਰਮੰ ॥ ਨ ਭਿਤ੍ਰੈ ॥੧॥੯੯॥
ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੨॥੧੦੦॥
ਨ ਚਿਤ੍ਰੈ ॥ ਨ ਮਿਤ੍ਰੈ ॥ ਪਰੇ ਹੈ ॥ ਪਵਿਤ੍ਰੈ ॥੩॥੧੦੧॥
ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੪॥੧੦੨॥

ਭਗਵਤੀ ਛੰਦ ॥ ਤ੍ਵਪ੍ਰਸਾਦਿ ਕਥਤੇ ॥
ਕਿ ਆਛਿਜ ਦੇਸੈ ॥ ਕਿ ਆਭਿਜ ਭੇਸੈ ॥ ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧॥੧੦੩॥
ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥ ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੨॥੧੦੪॥
ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮ ਧੁਜਾ ਹੈਂ ॥ ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੩॥੧੦੫॥
ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥ ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੪॥੧੦੬॥
ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥ ਕਿ ਚਿਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੫॥੧੦੭॥
ਕਿ ਰੋਜੀ ਰਜਾਕੈ ॥ ਰਹੀਮੈ ਰਿਹਾਕੈ ॥ ਕਿ ਪਾਕ ਬਿਐਬ ਹੈਂ ॥ ਕਿ ਗੈਬੁਲ ਗੈਬ ਹੈਂ ॥੬॥੧੦੮॥
ਕਿ ਅਫਵੁਲ ਗੁਨਾਹ ਹੈਂ ॥ ਕਿ ਸਾਹਾਨ ਸਾਹ ਹੈਂ ॥ ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜੀ ਦਿਹਿੰਦ ਹੈਂ ॥੭॥੧੦੯॥
ਕਿ ਰਾਜਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥ ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੮॥੧੧੦॥
ਕਿ ਸਰਬਤ੍ਰ ਮਾਨਿਯੈ ॥ ਕਿ ਸਰਬਤ੍ਰ ਦਾਨਿਯੈ ॥ ਕਿ ਸਰਬਤ੍ਰ ਗਉਨੈ ॥ ਕਿ ਸਰਬਤ੍ਰ ਭਉਨੈ ॥੯॥੧੧੧॥
ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥ ਕਿ ਸਰਬਤ੍ਰ ਰਾਜੈ ॥ਕਿ ਸਰਬਤ੍ਰ ਸਾਜੈ ॥੧੦॥੧੧੨॥
ਕਿ ਸਰਬਤ੍ਰ ਦੀਨੈ ॥ ਕਿ ਸਰਬਤ੍ਰ ਲੀਨੈ ॥ ਕਿ ਸਰਬਤ੍ਰ ਜਾਹੋ ॥ ਕਿ ਸਰਬਤ੍ਰ ਭਾਹੋ ॥੧੧॥੧੧੩॥
ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥ ਕਿ ਸਰਬਤ੍ਰ ਕਾਲੈ ॥ ਕਿ ਸਰਬਤ੍ਰ ਪਾਲੈ ॥੧੨॥੧੧੪॥
ਕਿ ਸਰਬਤ੍ਰ ਹੰਤਾ ॥ ਕਿ ਸਰਬਤ੍ਰ ਗੰਤਾ ॥ ਕਿ ਸਰਬਤ੍ਰ ਭੇਖੀ ॥ ਕਿ ਸਰਬਤ੍ਰ ਪੇਖੀ ॥੧੩॥੧੧੫॥
ਕਿ ਸਰਬਤ੍ਰ ਕਾਜੈ ॥ ਕਿ ਸਰਬਤ੍ਰ ਰਾਜੈ ॥ ਕਿ ਸਰਬਤ੍ਰ ਸੋਖੈ ॥ ਕਿ ਸਰਬਤ੍ਰ ਪੋਖੈ ॥੧੪॥੧੧੬॥
ਕਿ ਸਰਬਤ੍ਰ ਤ੍ਰਾਣੈ ॥ ਕਿ ਸਰਬਤ੍ਰ ਪ੍ਰਾਣੈ ॥ ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥੧੫॥੧੧੭॥
ਕਿ ਸਰਬਤ੍ਰ ਮਾਨਿਯੈ ॥ ਸਦੈਵੰ ਪ੍ਰਧਾਨਿਯੈ ॥ ਕਿ ਸਰਬਤ੍ਰ ਜਾਪਿਯੈ ॥ ਕਿ ਸਰਬਤ੍ਰ ਥਾਪਿਯੈ ॥੧੬॥੧੧੮॥
ਕਿ ਸਰਬਤ੍ਰ ਭਾਨੈ ॥ ਕਿ ਸਰਬਤ੍ਰ ਮਾਨੈ ॥ ਕਿ ਸਰਬਤ੍ਰ ਇੰਦ੍ਰੈ ॥ ਕਿ ਸਰਬਤ੍ਰ ਚੰਦ੍ਰੈ ॥੧੭॥੧੧੯॥
ਕਿ ਸਰਬੰ ਕਲੀਮੈ ॥ ਕਿ ਪਰਮੰ ਫਹੀਮੈ ॥ ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੮॥੧੨੦॥

Jaap Sahib in Punjabi

ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥ ਹਮੇਸੁਲ ਸਲਾਮੈ ॥ ਸਲੀਖਤ ਮੁਦਾਮੈ ॥੧੯॥੧੨੧॥
ਗਨੀਮੁਲ ਸਿਕਸਤੈ ॥ਗਰੀਬੁਲ ਪਰਸਤੈ ॥ ਬਿਲੰਦੁਲ ਮਕਾਨੈ ॥ ਜਮੀਨਲ ਜਮਾਨੈ ॥੨੦॥੧੨੨॥
ਤਮੀਜੁਲ ਤਮਾਮੈ ॥ ਰੁਜੂਅਲ ਨਿਧਾਨੈ ॥ ਹਰੀਫੁਲ ਅਜੀਮੈ ॥ਰਜਾਇਕ ਯਕੀਨੈ ॥੨੧॥੧੨੩॥
ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥ ਅਜੀਜਲ ਨਿਵਾਜ ਹੈਂ ॥ਗਨੀਮੁਲ ਖਿਰਾਜ ਹੈਂ ॥੨੨॥੧੨੪॥
ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤਿ ਹੈਂ ॥ ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੨੩॥੧੨੫॥
ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥ ਸਮਸਤੋਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੨੪॥੧੨੬॥
ਸਮਸਤੁਲ ਸਲਾਮ ਹੈਂ ॥ ਸਦੈਵੁਲ ਅਕਾਮ ਹੈਂ ॥ ਨ੍ਰਿਬਾਧ ਸਰੂਪ ਹੈਂ ॥ਅਗਾਧ ਅਨੂਪ ਹੈਂ ॥੨੫॥੧੨੭॥
ਓਅੰ ਆਦਿ ਰੂਪੇ ॥ ਅਨਾਦਿ ਸਰੂਪੇ ॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੨੬॥੧੨੮॥
ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥ ਸੁਭੰ ਸਰਬ ਭਾਗੇ ॥ ਸੁ ਸਰਬਾਨੁਰਾਗੇ ॥੨੭॥੧੨੯॥
ਤ੍ਰਿਭੁਗਤ ਸਰੂਪ ਹੈਂ ॥ ਅਛਿਜ ਹੈਂ ਅਛੂਤ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੨੮॥੧੩੦॥

Jaap Sahib in Punjabi
ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥ ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੨੯॥੧੩੧॥
ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥ ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੩੦॥੧੩੨॥

ਚਾਚਰੀ ਛੰਦ ॥
ਅਭੰਗ ਹੈਂ ॥ ਅਨੰਗ ਹੈਂ ॥ ਅਭੇਖ ਹੈਂ ॥ ਅਲੇਖ ਹੈਂ ॥੧॥੧੩੩॥
ਅਭਰਮ ਹੈਂ ॥ ਅਕਰਮ ਹੈਂ ॥ ਅਨਾਦਿ ਹੈਂ ॥ ਜੁਗਾਦਿ ਹੈਂ ॥੨॥੧੩੪॥
ਅਜੈ ਹੈਂ ॥ ਅਬੈ ਹੈਂ ॥ ਅਭੂਤ ਹੈਂ ॥ ਅਧੂਤ ਹੈਂ ॥੩॥੧੩੫॥
ਅਨਾਸ ਹੈਂ ॥ ਉਦਾਸ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੪॥੧੩੬॥
ਅਭਗਤ ਹੈਂ ॥ ਬਿਰਕਤ ਹੈਂ ॥ ਅਨਾਸ ਹੈਂ ॥ ਪ੍ਰਕਾਸ ਹੈਂ ॥੫॥੧੩੭॥
ਨਿਚਿੰਤ ਹੈਂ ॥ ਸੁਨਿੰਤ ਹੈਂ ॥ ਅਲਿਖ ਹੈਂ ॥ ਅਦਿਖ ਹੈਂ ॥੬॥੧੩੮॥
ਅਲੇਖ ਹੈਂ ॥ ਅਭੇਖ ਹੈਂ ॥ ਅਢਾਹ ਹੈਂ ॥ਅਗਾਹ ਹੈਂ ॥੭॥੧੩੯॥
ਅਸੰਭ ਹੈਂ ॥ ਅਗੰਭ ਹੈਂ ॥ ਅਨੀਲ ਹੈਂ ॥ ਅਨਾਦਿ ਹੈਂ ॥੮॥੧੪੦॥
ਅਨਿਤ ਹੈਂ ॥ਸੁਨਿਤ ਹੈਂ ॥ ਅਜਾਤ ਹੈਂ ॥ ਅਜਾਦਿ ਹੈਂ ॥੯॥੧੪੧॥

Jaap Sahib in Punjabi

ਚਰਪਟ ਛੰਦ ॥ ਤ੍ਵਪ੍ਰਸਾਦਿ ॥
ਸਰਬੰ ਹੰਤਾ ॥ਸਰਬੰ ਗੰਤਾ ॥ ਸਰਬੰ ਖਿਆਤਾ ॥ ਸਰਬੰ ਗਿਆਤਾ ॥੧॥੧੪੨॥
ਸਰਬੰ ਹਰਤਾ ॥ ਸਰਬੰ ਕਰਤਾ ॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੨॥੧੪੩॥
ਸਰਬੰ ਕਰਮੰ ॥ ਸਰਬੰ ਧਰਮੰ ॥ ਸਰਬੰ ਜੁਗਤਾ ॥ ਸਰਬੰ ਮੁਕਤਾ ॥੩॥੧੪੪॥

ਰਸਾਵਲ ਛੰਦ ॥ ਤ੍ਵਪ੍ਰਸਾਦਿ ॥
ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥ ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧॥੧੪੫॥
ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥ ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੨॥੧੪੬॥
ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥ ਨ੍ਰਿਭੰਗੀ ਸਰੂਪੇ ॥ਸਰਬੰਗੀ ਅਨੂਪੇ ॥੩॥੧੪੭॥
ਨ ਪੋਤ੍ਰੈ ਨ ਪੁਤ੍ਰੈ ॥ ਨ ਸਤ੍ਰੈ ਨ ਮਿਤ੍ਰੈ ॥ ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੪॥੧੪੮॥
ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥ ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੫॥੧੪੯॥

ਭਗਵਤੀ ਛੰਦ ॥ ਤ੍ਵਪ੍ਰਸਾਦਿ ॥
ਕਿ ਜਾਹਿਰ ਜਹੂਰ ਹੈਂ ॥ ਕਿ ਹਾਜਿਰ ਹਜੂਰ ਹੈਂ ॥ ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧॥੧੫੦॥
Jaap Sahib in Punjabi
ਕਿ ਸਾਹਿਬ ਦਿਮਾਗ ਹੈਂ ॥ ਕਿ ਹੁਸਨੁਲ ਚਰਾਗ ਹੈਂ ॥ ਕਿ ਕਾਮਲ ਕਰੀਮ ਹੈਂ ॥ ਕਿ ਰਾਜਕ ਰਹੀਮ ਹੈਂ ॥੨॥੧੫੧॥
ਕਿ ਰੋਜੀ ਦਿਹਿੰਦ ਹੈਂ ॥ ਕਿ ਰਾਜਕ ਰਹਿੰਦ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਹੁਸਨੁਲ ਜਮਾਲ ਹੈਂ ॥੩॥੧੫੨॥
ਗਨੀਮੁਲ ਖਿਰਾਜ ਹੈਂ ॥ ਗਰੀਬੁਲ ਨਿਵਾਜ ਹੈਂ ॥ ਹਰੀਫੁਲ ਸਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੪॥੧੫੩॥
ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥ ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈ ॥੫॥੧੫੪॥
ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਰਾ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੬॥੧੫੫॥
ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈ ॥ ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੭॥੧੫੬॥
ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥ ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੮॥੧੫੭॥
ਜਮੀਨੁਲ ਜਮਾਂ ਹੈਂ ॥ ਅਮੀਕੁਲ ਇਮਾਂ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਜੁਰਅਤ ਜਮਾਲ ਹੈਂ ॥੯॥੧੫੮॥
ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥ ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤਿ ਹੈਂ ॥੧੦॥੧੫੯॥
ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥ ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੧॥੧੬੦॥

Jaap Sahib in Punjabi
ਮਧੁਭਾਰ ਛੰਦ ॥ ਤ੍ਵਪ੍ਰਸਾਦਿ ॥
ਮੁਨਿ ਮਨਿ ਪ੍ਰਨਾਮ ॥ਗੁਨਿ ਗਨ ਮੁਦਾਮ ॥ ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧॥੧੬੧॥
ਅਨ ਗਨ ਪ੍ਰਨਾਮ ॥ ਮੁਨਿ ਮਨਿ ਸਲਾਮ ॥ ਹਰਿ ਨਰ ਅਖੰਡ ॥ਬਰ ਨਰ ਅਮੰਡ ॥੨॥੧੬੨॥
ਅਨਭਵ ਅਨਾਸ ॥ ਮੁਨਿ ਮਨਿ ਪ੍ਰਕਾਸ ॥ ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੩॥੧੬੩॥
ਅਨਛਿਜ ਅੰਗ ॥ ਆਸਨ ਅਭੰਗ ॥ ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੪॥੧੬੪॥
ਜਲ ਥਲ ਅਮੰਡ ॥ਦਿਸ ਵਿਸ ਅਭੰਡ ॥ ਜਲ ਥਲ ਮਹੰਤ ॥ਦਿਸ ਵਿਸ ਬਿਅੰਤ ॥੫॥੧੬੫॥
ਅਨਭਵ ਅਨਾਸ ॥ ਧ੍ਰਿਤ ਧਰ ਧੁਰਾਸ ॥ ਆਜਾਨ ਬਾਹੁ ॥ ਏਕੈ ਸਦਾਹੁ ॥੬॥੧੬੬॥
ਓਅੰਕਾਰ ਆਦਿ ॥ ਕਥਨੀ ਅਨਾਦਿ ॥ ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੭॥੧੬੭॥
ਘਰਿ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥ ਅਨਛਿਜ ਗਾਤ ॥ ਆਜਿਜ ਨ ਬਾਤ ॥੮॥੧੬੮॥
ਅਨਝੰਝ ਗਾਤ ॥ ਅਨਰੰਜ ਬਾਤ ॥ ਅਨਟੁਟ ਭੰਡਾਰ ॥ ਅਨਠਟ ਅਪਾਰ ॥੯॥੧੬੯॥
ਆਡੀਠ ਧਰਮ ॥ ਅਤਿ ਢੀਠ ਕਰਮ ॥ ਅਨਬ੍ਰਣ ਅਨੰਤ ॥ ਦਾਤਾ ਮਹੰਤ ॥੧੦॥੧੭੦॥

Jaap Sahib in Punjabi

ਹਰਿਬੋਲਮਨਾ ਛੰਦ ॥ ਤ੍ਵਪ੍ਰਸਾਦਿ ॥
ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥ ਖਲ ਖੰਡਨ ਹੈਂ ॥ਮਹਿ ਮੰਡਨ ਹੈਂ ॥੧॥੧੭੧॥
ਜਗਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੨॥੧੭੨॥
ਧ੍ਰਿਤ ਕੇ ਧਰਣ ਹੈਂ ॥ ਜਗ ਕੇ ਕਰਣ ਹੈਂ ॥ ਮਨ ਮਾਨਿਯ ਹੈਂ ॥ਜਗ ਜਾਨਿਯ ਹੈਂ ॥੩॥੧੭੩॥
ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥ ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੪॥੧੭੪॥
ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥ ਸਰਬੇਸ੍ਵਰ ਹੈਂ ॥ ਜਗਤੇਸ੍ਵਰ ਹੈਂ ॥੫॥੧੭੫॥
ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥ ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੬॥੧੭੬॥
ਅਜਪਾ ਜਪ ਹੈਂ ॥ ਅਥਪਾ ਥਪ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੭॥੧੭੭॥
ਅਮ੍ਰਿਤਾ ਮ੍ਰਿਤ ਹੈਂ ॥ ਕਰੁਣਾ ਕ੍ਰਿਤ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੮॥੧੭੮॥
ਅਮਿਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੯॥੧੭੯॥
ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥ ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੦॥੧੮੦॥

Jaap Sahib in Punjabi

ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥ ਨ੍ਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੧॥੧੮੧॥
ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥ ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੨॥੧੮੨॥
ਅਕਲੰਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥ ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੩॥੧੮੩॥
ਪਰਮਾਤਮ ਹੈਂ ॥ ਸਰਬਾਤਮ ਹੈਂ ॥ ਆਤਮ ਬਸ ਹੈਂ ॥ਜਸ ਕੇ ਜਸ ਹੈਂ ॥੧੪॥੧੮੪॥

ਭੁਜੰਗ ਪ੍ਰਯਾਤ ਛੰਦ ॥
ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥ ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥
ਨਮੋ ਅੰਧਕਾਰੇ ਨਮੋ ਤੇਜ ਤੇਜੇ ॥ ਨਮੋ ਬ੍ਰਿੰਦ ਬ੍ਰਿੰਦੇ ਨਮੋ ਬੀਜ ਬੀਜੇ ॥੧॥੧੮੫॥
ਨਮੋ ਰਾਜਸੰ ਤਾਮਸੰ ਸਾਂਤਿ ਰੂਪੇ ॥ ਨਮੋ ਪਰਮ ਤਤੰ ਅਤਤੰ ਸਰੂਪੇ ॥
ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥ ਨਮੋ ਮੰਤ੍ਰ ਮੰਤ੍ਰੇ ਨਮੋ ਧਿਆਨ ਧਿਆਨੇ ॥੨॥੧੮੬॥
ਨਮੋ ਜੁਧ ਜੁਧੇ ਨਮੋ ਗਿਆਨੇ ਗਿਆਨੇ ॥ ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥
ਨਮੋ ਕਲਹ ਕਰਤਾ ਨਮੋ ਸਾਂਤਿ ਰੂਪੇ ॥ ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੩॥੧੮੭॥
ਕਲੰਕਾਰ ਰੂਪੇ ਅਲੰਕਾਰ ਅਲੰਕੇ ॥ ਨਮੋ ਆਸ ਆਸੇ ਨਮੋ ਬਾਕ ਬੰਕੇ ॥
ਅਭੰਗੀ ਸਰੂਪੇ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੪॥੧੮੮॥

Jaap Sahib in Punjabi

ਏਕ ਅਛਰੀ ਛੰਦ ॥
ਅਜੈ ॥ ਅਲੈ ॥ ਅਭੈ ॥ ਅਬੈ ॥੧॥੧੮੯॥
ਅਭੂ ॥ ਅਜੂ ॥ ਅਨਾਸ ॥ ਅਕਾਸ ॥੨॥੧੯੦॥
Jaap Sahib in Punjabi
ਅਗੰਜ ॥ ਅਭੰਜ ॥ ਅਲਖ ॥ ਅਭਖ ॥੩॥੧੯੧॥
ਅਕਾਲ ॥ ਦਿਆਲ ॥ ਅਲੇਖ ॥ ਅਭੇਖ ॥੪॥੧੯੨॥
ਅਨਾਮ ॥ ਅਕਾਮ ॥ ਅਗਾਹ ॥ ਅਢਾਹ ॥੫॥੧੯੩॥
ਅਨਾਥੇ ॥ ਪ੍ਰਮਾਥੇ ॥ ਅਜੋਨੀ ॥ ਅਮੋਨੀ ॥੬॥੧੯੪॥
ਨ ਰਾਗੇ ॥ ਨ ਰੰਗੇ ॥ ਨ ਰੂਪੇ ॥ ਨ ਰੇਖੇ ॥੭॥੧੯੫॥
ਅਕਰਮੰ ॥ ਅਭਰਮੰ ॥ ਅਗੰਜੇ ॥ਅਲੇਖੇ ॥੮॥੧੯੬॥

Jaap Sahib in Punjabi

ਭੁਜੰਗ ਪ੍ਰਯਾਤ ਛੰਦ ॥
ਨਮਸਤੁਲ ਪ੍ਰਨਾਮੇ ਸਮਸਤੁਲ ਪ੍ਰਣਾਸੇ ॥ ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥
ਨਿਰਕਾਮੰ ਬਿਭੂਤੇ ਸਮਸਤੁਲ ਸਰੂਪੇ ॥ ਕੁਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧॥੧੯੭॥
ਸਦਾ ਸਚਿਦਾਨੰਦ ਸਤ੍ਰੰ ਪ੍ਰਣਾਸੀ ॥ ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥
ਅਜਾਇਬ ਬਿਭੂਤੇ ਗਜਾਇਬ ਗਨੀਮੇ ॥ ਹਰੀਅੰ ਕਰੀਅੰ ਕਰੀਮਲੁ ਰਹੀਮੇ ॥੨॥੧੯੮॥

Jaap Sahib in Punjabi

ਚਤ੍ਰ ਚਕ੍ਰ ਵਰਤੀ ਚਤ੍ਰ ਚਕ੍ਰ ਭੁਗਤੇ ॥ ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥
ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥ ਸਦਾ ਅੰਗ ਸੰਗੇ ਅਭੰਗੰ ਬਿਭੂਤੇ ॥੩॥੧੯੯॥

Get real time update about this post categories directly on your device, subscribe now.

Next Post

Donate

Live Kirtan Sri Harmandir Sahib
Live Kirtan Sri Harmandir Sahib