Lyrics
ਰਾਗੁ ਤਿਲੰਗ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 727
Raag Tilang - Bhagat Naam Dev Ji - Sri Guru Granth Sahib Ji - Ang 727
__________
ਨਾਮਦੇਵ ਜੀ ॥
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥
ਕਰੀਮਾਂ ਰਹੀਮਾਂ ਅਲਾਹ ਤੂ ਗਨਂੀ ॥
ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂੀ ॥੧॥
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥
ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥
ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥