Lyric
ਰਾਗੁ ਮਾਰੂ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 1106
Raag Maaroo - Bhagat Ravi Daas Ji - Sri Guru Granth Sahib Ji - Ang 1106
ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥
ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂੀ ਢਰੈ ॥
ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥
ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥
ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥