Lyric
ਸਿਰੀ ਰਾਗੁ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 41
Siree Raag - Guru Raam Daas Ji - Sri Guru Granth Sahib Ji - Ang 41
ਸਿਰੀਰਾਗੁ ਮਹਲਾ ੪ ॥
Siree Raag, Fourth Mehla:
ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥
I stand by the wayside and ask the Way. If only someone would show me the Way to God-I would go with him.
ਮੈਂ ਸਦਾ (ਤਾਂਘ ਵਿਚ) ਖਲੋਤੀ ਹੋਈ (ਪਰਮਾਤਮਾ ਦੇ ਦੇਸ ਦਾ) ਰਾਹ ਪੁੱਛਦੀ ਹਾਂ (ਮੈਂ ਸਦਾ ਲੋਚਦੀ ਹਾਂ ਕਿ) ਕੋਈ ਮੈਨੂੰ ਪ੍ਰਭੂ ਦੀ ਦੱਸ ਪਾਏ, ਤੇ ਉਸ ਦੀ ਰਾਹੀਂ (ਉਸ ਦੀ ਸਹੈਤਾ ਨਾਲ ਪ੍ਰਭੂ ਦੇ ਚਰਨਾਂ ਵਿਚ) ਪਹੰੁਚਾਂ
ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥
I follow in the footsteps of those who enjoy the Love of my Beloved.
ਜਿਨ੍ਹਾਂ (ਸਤਿਸੰਗੀ ਸਹੇਲੀਆਂ) ਨੇ ਪਿਆਰੇ ਪ੍ਰਭੂ ਦਾ ਮਿਲਾਪ ਹਾਸਲ ਕੀਤਾ ਹੈ ਮੈਂ ਉਹਨਾਂ ਅੱਗੇ ਤਰਲਾ ਕਰਾਂ ਉਹਨਾਂ ਦੀ ਸੇਵਾ ਕਰ ਕੇ ਉਹਨਾਂ ਦੇ ਪਿੱਛੇ ਲੱਗੀ ਫਿਰਾਂ,
ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥
I beg of them, I implore them; I have such a yearning to meet God! ||1||
ਮੈਂ ਉਹਨਾਂ ਅੱਗੇ ਤਰਲਾ ਕਰਾਂ ਉਹਨਾਂ ਦੀ ਸੇਵਾ ਕਰ ਕੇ ਉਹਨਾਂ ਦੇ ਪਿੱਛੇ ਲੱਗੀ ਫਿਰਾਂ, ਕਿਉਂਕਿ ਮੇਰੇ ਅੰਦਰ ਪ੍ਰਭੂ ਨੂੰ ਮਿਲਣ ਦਾ ਚਾਉ ਹੈ ।੧।
ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥
O my Siblings of Destiny, please unite me in Union with my Lord God.
ਹੇ ਮੇਰੇ ਭਰਾਵੋ ! ਮੈਨੂੰ ਕੋਈ ਧਿਰ ਪਰਮਾਤਮਾ ਮਿਲਾ ਦਿਉ
ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥
I am a sacrifice to the True Guru, who has shown me the Lord God. ||1||Pause||
(ਪਰ ਗੁਰੂ ਤੋਂ ਬਿਨਾ ਹੋਰ ਕੌਣ ਮਿਲਾ ਸਕਦਾ ਹੈ ?) ਮੈਂ ਸਤਿਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਪਰਮਾਤਮਾ ਵਿਖਾਲ ਦਿੱਤਾ (ਭਾਵ, ਜੋ ਵਿਖਾਲ ਦੇਂਦਾ ਹੈ) ।੧।ਰਹਾਉ।
ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥
In deep humility, I fall at the Feet of the Perfect True Guru.
(ਮੇਰਾ ਮਨ ਲੋਚਦਾ ਹੈ ਕਿ) ਮੈਂ ਹੋਰ ਮਾਨ ਆਸਰਾ ਛੱਡ ਕੇ ਪੂਰੇ ਸਤਿਗੁਰੂ ਦੇ ਚਰਨਾਂ ਉੱਤੇ ਡਿੱਗ ਪਵਾਂ
ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥
The Guru is the Honor of the dishonored. The Guru, the True Guru, brings approval and applause.
ਗੁਰੂ ਉਹਨਾਂ ਦਾ ਮਾਣ-ਆਸਰਾ ਹੈ, ਜਿਨ੍ਹਾਂ ਦਾ ਹੋਰ ਕੋਈ ਆਸਰਾ ਨਹੀਂ ਹੁੰਦਾ, (ਨਿਮਾਣਿਆਂ ਨੂੰ) ਗੁਰੂ ਦਿਲਾਸਾ ਦੇਂਦਾ ਹੈ
ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥
I am never tired of praising the Guru, who unites me with the Lord God. ||2||
ਗੁਰੂ ਦੀਆਂ ਵਡਿਆਈਆਂ ਕਰ ਕਰ ਕੇ ਮੇਰਾ ਮਨ ਰੱਜਦਾ ਨਹੀਂ ਹੈ । ਗੁਰੂ ਮੈਨੂੰ ਮੇਰੇ-ਪਾਸ-ਹੀ-ਵੱਸਦਾ ਪਰਮਾਤਮਾ ਮਿਲਾਣ ਦੇ ਸਮਰੱਥ ਹੈ ।੨।
ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥
Everyone, all over the world, longs for the True Guru.
ਜਿਤਨਾ ਇਹ ਸਾਰਾ ਜਗਤ ਹੈ ਹਰੇਕ ਜੀਵ ਸਤਿਗੁਰੂ ਨੂੰ ਮਿਲਣ ਲਈ ਤਾਂਘਦਾ ਹੈ
ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥
Without the good fortune of destiny, the Blessed Vision of His Darshan is not obtained. The unfortunate ones just sit and cry.
ਪਰ ਚੰਗੀ ਕਿਸਮਤ ਤੋਂ ਬਿਨਾ ਸਤਿਗੁਰੂ ਦਾ ਦਰਸ਼ਨ ਨਹੀਂ ਹੁੰਦਾ (ਗੁਰੂ ਦੀ ਕਦਰ ਨਹੀਂ ਪੈਂਦੀ) । (ਗੁਰੂ ਤੋਂ ਵਿੱਛੁੜ ਕੇ) ਮੰਦ-ਭਾਗਣ ਜੀਵ‑ਇਸਤ੍ਰੀ ਬੈਠੀ ਦੁਖੀ ਹੁੰਦੀ ਹ
ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥
All things happen according to the Will of the Lord God. No one can erase the pre-ordained Writ of Destiny. ||3||
(ਪਰ ਜੀਵਾਂ ਦੇ ਭੀ ਕੀਹ ਵੱਸ ?) ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ । ਧੁਰੋਂ ਪ੍ਰਭੂ ਦੀ ਦਰਗਾਹ ਤੋਂ ਲਿਖੇ ਹੁਕਮ ਨੂੰ ਕੋਈ ਮਿਟਾ ਨਹੀਂ ਸਕਦਾ ।੩।
ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥
He Himself is the True Guru; He Himself is the Lord. He Himself unites in His Union.
ਪਰਮਾਤਮਾ ਆਪ ਹੀ ਸਤਿਗੁਰੂ ਮਿਲਾਂਦਾ ਹੈ (ਤੇ ਗੁਰੂ ਦੀ ਰਾਹੀਂ) ਆਪਣੇ ਚਰਨਾਂ ਵਿਚ ਮਿਲਾਂਦਾ ਹੈ
ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥
In His Kindness, He unites us with Himself, as we follow the Guru, the True Guru.
ਪ੍ਰਭੂ (ਜੀਵਾਂ ਨੂੰ) ਆਪ ਹੀ ਸਤਿਗੁਰੂ ਦੇ ਲੜ ਲਾ ਕੇ ਮਿਹਰ ਕਰ ਕੇ ਆਪਣੇ ਨਾਲ ਮਿਲਾਣ ਦੇ ਸਮਰੱਥ ਹੈ
ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥
Over all the world, He is the Life of the World, O Nanak, like water mingled with water. ||4||4||68||
ਹੇ ਨਾਨਕ ! ਜਗਤ (ਦੇ-ਜੀਵਾਂ)-ਦਾ ਸਹਾਰਾ ਪਰਮਾਤਮਾ ਜਗਤ ਵਿਚ ਹਰ ਥਾਂ ਆਪ ਹੀ ਆਪ ਹੈ (ਜਿਸ ਜੀਵ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ ਉਹ ਉਸ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ ਜਿਵੇਂ) ਪਾਣੀ ਪਾਣੀ ਵਿਚ ਇਕ-ਰੂਪ ਹੋ ਜਾਂਦਾ ਹੈ ।੪।੪।੬੮।