Lyric
ਰਾਗੁ ਮਲਾਰ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 1291
Raag Malaar - Guru Nanak Dev Ji - Sri Guru Granth Sahib Ji - Ang 1291
ਮਃ ੧ ॥
ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥
ਕਾਲੂਬਿ ਅਕਲ ਮਨ ਗੋਰ ਨ ਮਾਨੀ ॥
ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥
ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥
ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥
ਮਨ ਤੁਆਨਾ ਤੂ ਕੁਦਰਤੀ ਆਇਆ ॥
ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥
ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥