Daily Hukamnama Sri Harmandir Sahib, Darbar Sahib Amritsar, Oct 15, 2021
ਰਾਗੁ ਰਾਮਕਲੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 929
Raag Raamkalee - Guru Nanak Dev Ji - Sri Guru Granth Sahib Ji - Ang 929
Hukamnama Image
ਸ੍ਰਿਸਟੇ ਭੇਉ ਨ ਜਾਣੈ ਕੋਇ ॥
ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥
ਸੰਪੈ ਕਉ ਈਸਰੁ ਧਿਆਈਐ ॥
ਸੰਪੈ ਪੁਰਬਿ ਲਿਖੇ ਕੀ ਪਾਈਐ ॥
ਸੰਪੈ ਕਾਰਣਿ ਚਾਕਰ ਚੋਰ ॥
ਸੰਪੈ ਸਾਥਿ ਨ ਚਾਲੈ ਹੋਰ ॥
ਬਿਨੁ ਸਾਚੇ ਨਹੀ ਦਰਗਹ ਮਾਨੁ ॥
ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥
ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥
ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥
ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥
ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥
ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥
ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥
ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥
ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥
ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥
ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥
ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥
ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥
ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥
ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥
ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥
ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥
ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥
ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥
ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥
ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥
ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥
ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥
ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥
ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥
Hukamnama English Meaning
937, Hukamnama 15-10-2021, Sri Harmandir Sahib, Sri Darbar Sahib, Golden Temple
No one knows the mystery of the Creator of the World.
Whatever the Creator of the World does, is certain to occur.
For wealth, some meditate on the Lord.
By pre-ordained destiny, wealth is obtained.
For the sake of wealth, some become servants or thieves.
Wealth does not go along with them when they die; it passes into the hands of others.
Without Truth, honor is not obtained in the Court of the Lord.
Drinking in the subtle essence of the Lord, one is emancipated in the end. ||50||
Seeing and perceiving, O my companions, I am wonder-struck and amazed.
My egotism, which proclaimed itself in possessiveness and self-conceit, is dead. My mind chants the Word of the Shabad, and attains spiritual wisdom.
I am so tired of wearing all these necklaces, hair-ties and bracelets, and decorating myself.
Meeting with my Beloved, I have found peace; now, I wear the necklace of total virtue.
O Nanak, the Gurmukh attains the Lord, with love and affection.
Without the Lord, who has found peace? Reflect upon this in your mind, and see.
Read about the Lord, understand the Lord, and enshrine love for the Lord.
Chant the Lord’s Name, and meditate on the Lord; hold tight to the Support of the Name of the Lord. ||51||
The inscription inscribed by the Creator Lord cannot be erased, O my companions.
He who created the universe, in His Mercy, installs His Feet within us.
Glorious greatness rests in the Hands of the Creator; reflect upon the Guru, and understand this.
This inscription cannot be challenged. As it pleases You, You care for me.
By Your Glance of Grace, I have found peace; O Nanak, reflect upon the Shabad.
The self-willed manmukhs are confused; they rot away and die. Only by reflecting upon the Guru can they be saved.
What can anyone say, about that Primal Lord, who cannot be seen?
I am a sacrifice to my Guru, who has revealed Him to me, within my own heart. ||52||
That Pandit, that religious scholar, is said to be well-educated, if he contemplates knowledge with intuitive ease.
Considering his knowledge, he finds the essence of reality, and lovingly focuses his attention on the Name of the Lord.
The self-willed manmukh sells his knowledge; he earns poison, and eats poison.
The fool does not think of the Word of the Shabad. He has no understanding, no comprehension. ||53||
That Pandit is called Gurmukh, who imparts understanding to his students.
Contemplate the Naam, the Name of the Lord; gather in the Naam, and earn the true profit in this world.
With the true notebook of the true mind, study the most sublime Word of the Shabad.
O Nanak, he alone is learned, and he alone is a wise Pandit, who wears the necklace of the Lord’s Name. ||54||1||
Hukamnama Punjabi Meaning
937, Hukamnama 15-10-2021, Sri Harmandir Sahib, Sri Darbar Sahib, Golden Temple
ਕੋਈ ਜੀਵ ਸਿਰਜਣਹਾਰ-ਪ੍ਰਭੂ ਦਾ ਭੇਤ ਨਹੀਂ ਪਾ ਸਕਦਾ
(ਤੇ, ਕੋਈ ਉਸ ਦੀ ਰਜ਼ਾ ਵਿਚ ਦਖ਼ਲ ਨਹੀਂ ਦੇ ਸਕਦਾ, ਕਿਉਂਕਿ ਜਗਤ ਵਿਚ) ਜ਼ਰੂਰ ਉਹੀ ਹੁੰਦਾ ਹੈ ਜੋ ਸਿਰਜਣਹਾਰ-ਕਰਤਾਰ ਕਰਦਾ ਹੈ ।
(ਸਿਰਜਣਹਾਰ ਦੀ ਇਹ ਇਕ ਅਜਬ ਖੇਡ ਹੈ ਕਿ ਆਮ ਤੌਰ ਤੇ ਮਨੁੱਖ) ਧਨ ਦੀ ਖ਼ਾਤਰ ਹੀ ਪਰਮਾਤਮਾ ਨੂੰ ਧਿਆਉਂਦਾ ਹੈ,
ਤੇ ਹੁਣ ਤਕ ਦੀ ਕੀਤੀ ਮਿਹਨਤ ਦੇ ਲਿਖੇ ਅਨੁਸਾਰ ਧਨ ਮਿਲ (ਭੀ) ਜਾਂਦਾ ਹੈ ।
ਧਨ ਦੀ ਖ਼ਾਤਰ ਮਨੁੱਖ ਦੂਜਿਆਂ ਦੇ ਨੌਕਰ (ਭੀ) ਬਣਦੇ ਹਨ, ਚੋਰ (ਭੀ) ਬਣਦੇ ਹਨ (ਭਾਵ, ਚੋਰੀ ਭੀ ਕਰਦੇ ਹਨ) ।
ਪਰ ਧਨ ਕਿਸੇ ਦੇ ਨਾਲ ਨਹੀਂ ਨਿਭਦਾ, (ਮਰਨ ਤੇ) ਹੋਰਨਾਂ ਦਾ ਬਣ ਜਾਂਦਾ ਹੈ ।
ਸਦਾ-ਥਿਰ ਰਹਿਣ ਵਾਲਾ ਗੋਪਾਲ (ਦੇ ਨਾਮ) ਤੋਂ ਬਿਨਾ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ ।
ਜੋ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਉਹ (ਸੰਪੈ-ਧਨ ਦੇ ਮੋਹ ਤੋਂ) ਅੰਤ ਨੂੰ ਬਚ ਜਾਂਦਾ ਹੈ ।੫੦।
ਹੇ ਸਖੀ! (ਇਹ ਗੱਲ) ਵੇਖ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ
ਕਿ (ਮੇਰੇ ਅੰਦਰੋਂ) ‘ਹਉਂ ਹਉਂ’ ਕਰਨ ਵਾਲੀ ‘ਮੈਂ’ ਮਰ ਗਈ ਹੈ (ਭਾਵ, ‘ਹਉਮੈ’ ਕਰਨ ਵਾਲੀ ਆਦਤ ਮੁੱਕ ਗਈ ਹੈ) । (ਹੁਣ ਮੇਰੀ ਸੁਰਤਿ) ਗੁਰ-ਸ਼ਬਦ ਵਿਚ ਜੁੜ ਰਹੀ ਹੈ, ਤੇ (ਮੇਰੇ) ਮਨ ਵਿਚ ਪ੍ਰਭੂ ਨਾਲ ਜਾਣ-ਪਛਾਣ ਬਣ ਗਈ ਹੈ ।
ਮੈਂ ਬਥੇਰੇ ਹਾਰ ਹਮੇਲਾਂ ਕੰਙਣ (ਪਾ ਪਾ ਕੇ) ਸ਼ਿੰਗਾਰ ਕਰ ਕੇ ਥੱਕ ਚੁਕੀ ਸਾਂ
(ਪਰ ਪ੍ਰੀਤਮ ਪ੍ਰਭੂ ਦੇ ਮਿਲਾਪ ਦਾ ਸੁਖ ਨਾਹ ਮਿਲਿਆ, ਭਾਵ, ਬਾਹਰਲੇ ਧਾਰਮਿਕ ਉੱਦਮਾਂ ਤੋਂ ਆਨੰਦ ਨਾਹ ਲੱਭਾ, ਹੁਣ ਜਦੋਂ ‘ਹਉਮੈ’ ਮੁਈ) ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਸੁਖ ਲੱਭਾ ਹੈ (ਉਸ ਦੇ ਗੁਣ ਮੇਰੇ ਹਿਰਦੇ ਵਿਚ ਆ ਵੱਸੇ ਹਨ, ਇਹੀ ਉਸ ਦੇ) ਸਾਰੇ ਗੁਣਾਂ ਦਾ ਮੇਰੇ ਗਲ ਵਿਚ ਹਾਰ ਹੈ (ਕਿਸੇ ਹੋਰ ਹਾਰ ਸਿੰਗਾਰ ਦੀ ਲੋੜ ਨਹੀਂ ਰਹੀ) ।
ਹੇ ਨਾਨਕ! ਪ੍ਰਭੂ ਨਾਲ ਪ੍ਰੀਤ, ਪ੍ਰਭੂ ਨਾਲ ਪਿਆਰ, ਸਤਿਗੁਰੂ ਦੀ ਰਾਹੀਂ ਹੀ ਪੈ ਸਕਦਾ ਹੈ;
ਤੇ, (ਬੇਸ਼ਕ) ਮਨ ਵਿਚ ਵਿਚਾਰ ਕੇ ਵੇਖ ਲਵੋ, (ਭਾਵ, ਤੁਹਾਨੂੰ ਆਪਣੀ ਹੱਡ-ਬੀਤੀ ਹੀ ਦੱਸ ਦੇਵੇਗੀ ਕਿ) ਪ੍ਰਭੂ ਦੇ ਮੇਲ ਤੋਂ ਬਿਨਾ ਕਦੇ ਕਿਸੇ ਨੇ ਸੁਖ ਨਹੀਂ ਲੱਭਾ ।
(ਸੋ, ਹੇ ਪਾਂਡੇ! ਜੇ ਸੁਖ ਲੱਭਦਾ ਹੈ ਤਾਂ) ਪ੍ਰਭੂ ਦਾ ਨਾਮ ਪੜ੍ਹ, ਪ੍ਰਭੂ ਦਾ ਨਾਮ ਹੀ ਵਿਚਾਰ, ਪ੍ਰਭੂ ਨਾਲ ਹੀ ਪਿਆਰ ਪਾ,
(ਜੀਭ ਨਾਲ) ਪ੍ਰਭੂ ਦਾ ਨਾਮ ਜਪੀਏ, (ਮਨ ਵਿਚ) ਪ੍ਰਭੂ ਨੂੰ ਹੀ ਸਿਮਰੀਏ, ਤੇ ਪ੍ਰਭੂ ਦਾ ਨਾਮ ਹੀ (ਜ਼ਿੰਦਗੀ ਦਾ) ਆਸਰਾ (ਬਣਾਈਏ) ।੫੧।
ਹੇ ਸਖੀ! (ਸਾਡੇ ਕੀਤੇ ਕਰਮਾਂ ਅਨੁਸਾਰ, ਹਉਮੈ ਦਾ) ਜੋ ਲੇਖ ਕਰਤਾਰ ਨੇ (ਸਾਡੇ ਮੱਥੇ ਉੱਤੇ) ਲਿਖ ਦਿੱਤਾ ਹੈ ਉਹ (ਸਾਡੀ ਆਪਣੀ ਚਤੁਰਾਈ ਜਾਂ ਹਿੰਮਤ ਨਾਲ) ਮਿਟ ਨਹੀਂ ਸਕਦਾ ।
(ਇਹ ਲੇਖ ਤਦੋਂ ਮਿਟਦਾ ਹੈ, ਜਦੋਂ) ਜਿਸ ਪ੍ਰਭੂ ਨੇ ਆਪ ਹੀ (ਇਸ ਹਉਮੈ ਦੇ ਲੇਖ ਦਾ) ਸਬੱਬ (ਭਾਵ, ਵਿਛੋੜਾ) ਬਣਾਇਆ ਹੈ ਉਹ ਮਿਹਰ ਕਰ ਕੇ (ਸਾਡੇ ਅੰਦਰ) ਆ ਵੱਸੇ ।
ਕਰਤਾਰ ਦੇ ਗੁਣ ਗਾਵਣ ਦੀ ਦਾਤਿ ਕਰਤਾਰ ਦੇ ਆਪਣੇ ਹੱਥ ਵਿਚ ਹੈ; ਗੁਰੂ ਦੇ ਸ਼ਬਦ ਦੀ ਵਿਚਾਰ ਦੀ ਰਾਹੀਂ ਸਮਝਣ ਦਾ ਜਤਨ ਕਰੋ (ਤਾਂ ਸਮਝ ਆ ਜਾਇਗੀ) ।
(ਹੇ ਪ੍ਰਭੂ! ਹਉਮੈ ਦੇ) ਜੋ ਸੰਸਕਾਰ (ਸਾਡੇ ਮਨ ਵਿਚ ਸਾਡੇ ਕਰਮਾਂ ਅਨੁਸਾਰ) ਉਕਰੇ ਜਾਂਦੇ ਹਨ ਉਹ (ਸਾਡੀ ਆਪਣੀ ਚਤੁਰਾਈ ਨਾਲ) ਬਦਲੇ ਨਹੀਂ ਜਾ ਸਕਦੇ; ਜਿਵੇਂ ਤੈਨੂੰ ਚੰਗਾ ਲੱਗੇ ਤੂੰ ਆਪ (ਸਾਡੀ) ਸੰਭਾਲ ਕਰ ।
ਹੇ ਨਾਨਕ! (ਆਖ—) ਗੁਰੂ ਦੇ ਸ਼ਬਦ ਨੂੰ ਵਿਚਾਰ ਕੇ (ਵੇਖ ਲਿਆ ਹੈ ਕਿ ਹੇ ਪ੍ਰਭੂ!) ਤੇਰੀ ਮਿਹਰ ਦੀ ਨਜ਼ਰ ਨਾਲ ਹੀ ਸੁਖ ਮਿਲਦਾ ਹੈ ।
ਜਿਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰੇ ਉਹ (ਇਸ ਹਉਮੈ ਦੇ ਗੇੜ ਵਿਚ ਫਸ ਕੇ) ਦੁਖੀ ਹੋਏ । ਬਚੇ ਉਹ ਜੋ ਗੁਰ-ਸ਼ਬਦ ਦੀ ਵਿਚਾਰ ਵਿਚ (ਜੁੜੇ) ।
(ਮਨੁੱਖ ਦੀ ਆਪਣੀ ਚਤੁਰਾਈ ਕਰੇ ਭੀ ਕੀਹ? ਕਿਉਂਕਿ) ਜੋ ਪ੍ਰਭੂ (ਇਹਨਾਂ ਅੱਖਾਂ ਨਾਲ) ਦਿੱਸਦਾ ਹੀ ਨਹੀਂ, ਉਸ ਦੇ ਗੁਣ ਗਾਏ ਨਹੀਂ ਜਾ ਸਕਦੇ ।
(ਤਾਹੀਏਂ) ਮੈਂ ਆਪਣੇ ਗੁਰੂ ਤੋਂ ਸਦਕੇ ਹਾਂ ਜਿਸ ਨੇ (ਮੈਨੂੰ ਮੇਰੇ) ਹਿਰਦੇ ਵਿਚ ਹੀ (ਪ੍ਰਭੂ) ਵਿਖਾ ਦਿੱਤਾ ਹੈ ।੫੨।
ਉਸ ਪਾਂਧੇ ਨੂੰ ਵਿਦਵਾਨ ਆਖਣਾ ਚਾਹੀਦਾ ਹੈ, ਜਿਹੜਾ ਵਿੱਦਿਆ ਦੀ ਰਾਹੀਂ ਸ਼ਾਂਤੀ ਵਾਲੇ ਸੁਭਾਵ ਵਿਚ ਜੀਵਨ ਬਤੀਤ ਕਰਦਾ ਹੈ,
ਜਿਹੜਾ ਵਿੱਦਿਆ ਦੀ ਰਾਹੀਂ ਆਪਣੇ ਅਸਲੇ ਦੀ ਵਿਚਾਰ ਕਰਦਾ ਹੈ, ਅਤੇ ਪਰਮਾਤਮਾ ਦੇ ਨਾਮ ਨਾਲ ਸੁਰਤਿ ਜੋੜ ਕੇ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ ।
(ਪਰ) ਜਿਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਉਹ ਵਿੱਦਿਆ ਨੂੰ (ਸਿਰਫ਼) ਵੇਚਦਾ ਹੀ ਹੈ (ਭਾਵ, ਸਿਰਫ਼ ਆਜੀਵਕਾ ਲਈ ਵਰਤਦਾ ਹੈ । ਵਿਦਿਆ ਦੇ ਵੱਟੇ ਆਤਮਕ ਮੌਤ ਲਿਆਉਣ ਵਾਲੀ) ਮਾਇਆ-ਜ਼ਹਿਰ ਹੀ ਖੱਟਦਾ ਕਮਾਂਦਾ ਹੈ ।
ਉਹ ਮੂਰਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦਾ, ਸ਼ਬਦ ਦੀ ਸੁਧ-ਬੁਧ ਉਸ ਨੂੰ ਰਤਾ ਭੀ ਨਹੀਂ ਹੁੰਦੀ ।੫੩।
ਉਹ ਪਾਂਧਾ ਗੁਰਮੁਖਿ ਆਖਣਾ ਚਾਹੀਦਾ ਹੈ, (ਉਹ ਪਾਂਧਾ) ਦੁਨੀਆ ਵਿਚ (ਅਸਲ) ਨਫ਼ਾ ਖੱਟਦਾ ਹੈ ਜੋ ਆਪਣੇ ਸ਼ਾਗਿਰਦਾਂ ਨੂੰ ਇਹ ਸਿੱਖਿਆ ਦੇਂਦਾ ਹੈ
ਕਿ (ਹੇ ਵਿੱਦਿਆਰਥੀਓ!) ਪ੍ਰਭੂ ਦਾ ਨਾਮ ਜਪੋ ਅਤੇ ਨਾਮ-ਧਨ ਇਕੱਠਾ ਕਰੋ ।
ਸੱਚਾ ਪ੍ਰਭੂ ਮਨ ਵਿਚ ਵੱਸ ਪੈਣਾ—ਇਹੀ ਸੱਚੀ ਪੱਟੀ ਹੈ (ਜੋ ਪਾਂਧਾ ਆਪਣੇ ਚਾਟੜਿਆਂ ਨੂੰ ਪੜ੍ਹਾਏ) । (ਪ੍ਰਭੂ ਨੂੰ ਹਿਰਦੇ ਵਿਚ ਵਸਾਣ ਲਈ) ਸਤਿਗੁਰੂ ਦਾ ਸ੍ਰੇਸ਼ਟ ਸ਼ਬਦ ਪੜ੍ਹਨਾ ਚਾਹੀਦਾ ਹੈ ।
ਹੇ ਨਾਨਕ! ਉਹੀ ਮਨੁੱਖ ਵਿਦਵਾਨ ਹੈ ਉਹੀ ਪੰਡਿਤ ਹੈ ਤੇ ਸਿਆਣਾ ਹੈ ਜਿਸ ਦੇ ਗਲ ਵਿਚ ਪ੍ਰਭੂ ਦਾ ਨਾਮ-ਰੂਪ ਹਾਰ ਹੈ (ਭਾਵ, ਜੋ ਹਰ ਵੇਲੇ ਪ੍ਰਭੂ ਨੂੰ ਚੇਤੇ ਰੱਖਦਾ ਹੈ ਤੇ ਹਰ ਥਾਂ ਵੇਖਦਾ ਹੈ) ।੫੪।੧।
Hukamnama Hindi Meaning -
937, Hukamnama 15-10-2021, Sri Harmandir Sahib, Sri Darbar Sahib, Golden Temple
कोई जीव सृजनहार प्रभू का भेद नहीं पा सकता ( और। कोई उसकी रजा में दख़ल नहीं दे सकता।
क्योंकि जगत में) अवश्य ही वही होता है जो सृजनहार करतार करता है।
(सृजनहार की यह एक अजब खेल है कि आम तौर पर मनुष्य) धन की खातिर ही परमात्मा को ध्याता है।
और अबतक की हुई मेहनत के अनुसार धन मिल (भी) जाता है।
धन की खातिर मनुष्य दूसरों के नौकर (भी) बनते हैं। चोर (भी) बनते हैं (भाव। चोरी भी करते हैं)। पर।
धन किसी के साथ नहीं निभता। (मरने पर) औरों का बन जाता है।
सदा-स्थिर रहने वाला गोपाल (के नाम) के बिना उसकी हजूरी में आदर नहीं मिलता।
जो मनुष्य परमात्मा के नाम का रस पीता है वह (वह धन-संपक्ति के मोह से) अंत को बच जाता है। 50।
हे सखी ! (ये बात) देख-देख के मैं हैरान हो रही हूँ कि
(मेरे अंदर) ‘मैं मैं’ करने वाली ‘मैं’ मर गई है (भाव। अहंकार करने वाली आदत खत्म हो गई है)। (अब मेरी सुरति) गुरू-शबद में जुड़ रही है। और (मेरे) मन में प्रभू के साथ जान-पहचान बन गई है।
मैं बहुत सारे हारों-कंगनों के हार श्रृंगार करके थक चुकी थी (पर प्रीतम-प्रभू के मिलाप का सुख ना मिला। भाव। बाहरी धार्मिक उद्यमों से आनंद नहीं मिल पाया। पर। अब जब ‘अहंकार’ खत्म हो गया)
प्रीतम-प्रभू को मिल के सुख मिल गया है (उसके गुण मेरे हृदय में आ बसे हैं। यही उसके) सारे गुणों का मेरे गले में हार है (अब किसी और हार-श्रृंगार की आवश्यक्ता नहीं रही)।
हे नानक ! प्रभू के साथ प्रीत। प्रभू से प्यार। सतिगुरू के माध्यम से ही हो सकता है; और।
(बेशक) मन में विचार के देख लो। (भाव। तुम्हे अपनी आत्म-बीती ही बता देगी कि) प्रभू के मेल के बिना कभी किसी को सुख नहीं मिला। (सो।
हे पांडे ! अगर सुख तलाशता है तो) प्रभू का नाम पढ़। प्रभू का नाम विचार। प्रभू के साथ ही प्यार बना।
(जीभ से) प्रभू का नाम जपें। (मन में) प्रभू को ही सिमरें। और प्रभू का नाम ही (जिंदगी का) आसरा (बनाएं)। 51।
हे सखी ! (हमारे किए कर्मों के अनुसार। अहंकार का) जो लेख करतार ने (हमारे माथे पर) लिख दिया है वह (हमारी अपनी चतुराई व हिम्मत से) नहीं मिट सकते।
(यह लेख तब ही मिटता है। जब) जिस प्रभू ने खुद ही (इस अहंकार के लेख का) सबब। (भाव। विछोड़ा) बनाया है वह मेहर करके (हमारे अंदर) आ बसे।
करतार के गुण गाने की दाति करतार के अपने हाथ में है; गुरू के शबद की विचार के द्वारा समझने का यत्न करो (तो समझ आ जाएगी)।
(हे प्रभू ! अहंकार के) जो संस्कार (हमारे मन में हमारे कर्मों के अनुसार) उकरे जाते हैं वह (हमारी अपनी चतुराई से) बदले नहीं जा सकते; जैसे तुझे अच्छा लगे तू स्वयं (हमारी) संभाल कर।
हे नानक ! (कह-) गुरू के शबद को विचार के (देख लिया है कि हे प्रभू !) तेरी मेहर की नजर से ही सुख मिलता है।
जो मनुष्य अपने मन के पीछे चले वह (इस अहंकार के चक्र-व्यूह में फस के) दुखी हुए। बचे वह जो गुरू-शबद की विचार में (जुड़े)।
(मनुष्य अपनी चतुराई करे भी क्या। क्योंकि) जो प्रभू (इन आँखों से) दिखता ही नहीं। उसके गुण गाए नहीं जा सकते।
(तभी तो) मैं अपने गुरू से सदके हूँ जिसने (मुझे मेरे) हृदय में ही (प्रभू) दिखा दिया है। 52।
उस पांधे (पंडित व अध्यापक) को विद्वान कहना चाहिए। जो विद्या के द्वारा शांति के स्वभाव में जीवन व्यतीत करता है।
जो विद्या के द्वारा ही अपने असल की विचार करता है। और परमात्मा के नाम के साथ सुरति जोड़ के जीवन का असल मनोरथ हासिल कर लेता है।
(पर) जो मनुष्य अपने मन के पीछे चलता है। वह विद्या को (सिर्फ) बेचता ही है (भाव। सिर्फ आजीविका के लिए इस्तेमाल करता है। विद्या के बदले आत्मिक मौत लाने वाली) माया-विष को ही कमाता है।
वह मूर्ख गुरू के शबद को नहीं पहचानता। शबद की सुध-बुध उसको रक्ती भर भी नहीं होती। 53।
वह पांधा (पंडित। शिक्षक व अध्यापक) गुरमुखि कहा जाना चाहिए।
(वह पांधा) दुनिया में (असल) लाभ कमाता है जो अपने शागिर्दों को ये शिक्षा देता है कि (हे विद्यार्थियो !) प्रभू का नाम जपो और नाम-धन एकत्र करो।
सच्चा प्रभू मन में बस जाना – यही सच्ची पट्टी है (जो पांधे को अपने चेलों को पढ़ाना चाहिए)। (प्रभू को हृदय में बसाने के लिए) सतिगुरू का श्रेष्ठ शबद पढ़ना चाहिए।
हे नानक ! वही मनुष्य विद्वान है वही पंडित है और समझदार है जिसके गले में प्रभू का नाम-रूप हार है (भाव। जो हर वक्त प्रभू को याद रखता है और हर जगह देखता है)। 54। 1।
Source:
Sri Darbar Sahib Daily hukamnama