Daily Hukamnama Sri Harmandir Sahib, Amritsar, Mar 17, 2022
Today's Hukamnama
ਰਾਗੁ ਸੋਰਠਿ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 633
Raag Sorath - Guru Tegh Bahaadur Ji - Sri Guru Granth Sahib Ji - Ang 633
Hukamnama
ਰਾਗੁ ਸੋਰਠਿ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ – ਅੰਗ 633
Raag Sorath – Guru Tegh Bahaadur Ji – Sri Guru Granth Sahib Ji – Ang 633
Hukamnama Image
Hukamnama Audio
[Download Hukamnama Audio]
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥
ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥
ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥
ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥
ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥
ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥
ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥
ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
Hukamnama English Meaning
633, Hukamnama 17-3-2022, Sri Harmandir Sahib, Sri Darbar Sahib, Golden Temple
Sorat’h, Ninth Mehla:
In this world, I have not found any true friend.
The whole world is attached to its own pleasures, and when trouble comes, no one is with you. ||1||Pause||
Wives, friends, children and relatives – all are attached to wealth.
When they see a poor man, they all forsake his company and run away. ||1||
So what should I say to this crazy mind, which is affectionately attached to them?
The Lord is the Master of the meek, the Destroyer of all fears, and I have forgotten to praise Him. ||2||
Like a dog’s tail, which will never straighten out, the mind will not change, no matter how many things are tried.
Says Nanak, please, Lord, uphold the honor of Your innate nature; I chant Your Name. ||3||9||
Hukamnama Punjabi Meaning
633, Hukamnama 17-3-2022, Sri Harmandir Sahib, Sri Darbar Sahib, Golden Temple
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ । ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ।੧।ਰਹਾਉ।ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ—ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ ।ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ।੧।ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ ।(ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ।੨।ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ ।ਹੇ ਨਾਨਕ! (ਆਖ—ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ।੩।੯।
Hukamnama Hindi Meaning -
633, Hukamnama 17-3-2022, Sri Harmandir Sahib, Sri Darbar Sahib, Golden Temple
हे भाई ! इस जगत में कोई (आखिर तक साथ निभाने वाला) मित्र (मैंने) नहीं देखा।
सारा संसार अपने सुख में ही जुटा हुआ है।दुख में (कोई किसी के) साथ (साथी) नहीं बनता। 1।रहाउ।
हे भाई ! स्त्री-मित्र-पुत्र-रिश्तेदार- ये सारे धन से (ही) प्यार करते हैं।
जब ही इन्होंने मनुष्य को कंगाल देखा।(तभी) साथ छोड़ के भाग जाते हैं। 1।
हे भाई ! मैं इस पागल मन को क्या समझाऊँ।(इसने) इन (कच्चे साथियों) के साथ प्यार डाला हुआ है।
(जो परमात्मा) गरीबों का रखवाला और सारे डर नाश करने वाला है उसकी सिफत सालाह (इसने) भुलाई हुई है। 2।
हे भाई ! जैसे कुत्ते की पूँछ सीधी नहीं होती (इसी तरह इस मन की परमात्मा की याद के प्रति लापरवाही हटती नहीं) मैंने बहुत यत्न किया है।
हे नानक ! (कह– हे प्रभू ! अपने) बिरदु भरे प्यार वाले स्वभाव की लाज रख (मेरी मदद कर।तो ही) मैं तेरा नाम जप सकता हूँ। 3। 9।
Source:
Sri Darbar Sahib Daily hukamnama