Daily Hukamnama Sri Harmandir Sahib, Darbar Sahib Amritsar, Nov 3, 2021
ਰਾਗੁ ਧਨਾਸਰੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 686
Raag Dhanaasree - Guru Nanak Dev Ji - Sri Guru Granth Sahib Ji - Ang 686
ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥
ਨਾ ਤਿਸੁ ਮਰਣੁ ਨ ਆਵਣੁ ਜਾਣੁ ॥
ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥
ਜਹ ਦੇਖਾ ਤਹ ਅਵਰੁ ਨ ਕੋਇ ॥੧॥
ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥
ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥
ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥
ਅਕਥੁ ਕਥਾਵੈ ਸਬਦਿ ਮਿਲਾਵੈ ॥
ਹਰਿ ਕੇ ਲੋਗ ਅਵਰ ਨਹੀ ਕਾਰਾ ॥
ਸਾਚਉ ਠਾਕੁਰੁ ਸਾਚੁ ਪਿਆਰਾ ॥੨॥
ਤਨ ਮਹਿ ਮਨੂਆ ਮਨ ਮਹਿ ਸਾਚਾ ॥
ਸੋ ਸਾਚਾ ਮਿਲਿ ਸਾਚੇ ਰਾਚਾ ॥
ਸੇਵਕੁ ਪ੍ਰਭ ਕੈ ਲਾਗੈ ਪਾਇ ॥
ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥
ਆਪਿ ਦਿਖਾਵੈ ਆਪੇ ਦੇਖੈ ॥
ਹਠਿ ਨ ਪਤੀਜੈ ਨਾ ਬਹੁ ਭੇਖੈ ॥
ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥
ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥
ਪੜਿ ਪੜਿ ਭੂਲਹਿ ਚੋਟਾ ਖਾਹਿ ॥
ਬਹੁਤੁ ਸਿਆਣਪ ਆਵਹਿ ਜਾਹਿ ॥
ਨਾਮੁ ਜਪੈ ਭਉ ਭੋਜਨੁ ਖਾਇ ॥
ਗੁਰਮੁਖਿ ਸੇਵਕ ਰਹੇ ਸਮਾਇ ॥੫॥
ਪੂਜਿ ਸਿਲਾ ਤੀਰਥ ਬਨ ਵਾਸਾ ॥
ਭਰਮਤ ਡੋਲਤ ਭਏ ਉਦਾਸਾ ॥
ਮਨਿ ਮੈਲੈ ਸੂਚਾ ਕਿਉ ਹੋਇ ॥
ਸਾਚਿ ਮਿਲੈ ਪਾਵੈ ਪਤਿ ਸੋਇ ॥੬॥
ਆਚਾਰਾ ਵੀਚਾਰੁ ਸਰੀਰਿ ॥
ਆਦਿ ਜੁਗਾਦਿ ਸਹਜਿ ਮਨੁ ਧੀਰਿ ॥
ਪਲ ਪੰਕਜ ਮਹਿ ਕੋਟਿ ਉਧਾਰੇ ॥
ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥
ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥
ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥
ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥
ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
Hukamnama English Meaning
686, Hukamnama 3-11-2021, Sri Harmandir Sahib, Sri Darbar Sahib, Golden Temple
Dhanaasaree, First Mehla:
That union with the Lord is acceptable, which is united in intuitive poise.
Thereafter, one does not die, and does not come and go in reincarnation.
The Lord’s slave is in the Lord, and the Lord is in His slave.
Wherever I look, I see none other than the Lord. ||1||
The Gurmukhs worship the Lord, and find His celestial home.
Without meeting the Guru, they die, and come and go in reincarnation. ||1||Pause||
So make Him your Guru, who implants the Truth within you,
who leads you to speak the Unspoken Speech, and who merges you in the Word of the Shabad.
God’s people have no other work to do;
they love the True Lord and Master, and they love the Truth. ||2||
The mind is in the body, and the True Lord is in the mind.
Merging into the True Lord, one is absorbed into Truth.
God’s servant bows at His feet.
Meeting the True Guru, one meets with the Lord. ||3||
He Himself watches over us, and He Himself makes us see.
He is not pleased by stubborn-mindedness, nor by various religious robes.
He fashioned the body-vessels, and infused the Ambrosial Nectar into them;
God’s Mind is pleased only by loving devotional worship. ||4||
Reading and studying, one becomes confused, and suffers punishment.
By great cleverness, one is consigned to coming and going in reincarnation.
One who chants the Naam, the Name of the Lord, and eats the food of the Fear of God
becomes Gurmukh, the Lord’s servant, and remains absorbed in the Lord. ||5||
He worships stones, dwells at sacred shrines of pilgrimage and in the jungles,
wanders, roams around and becomes a renunciate.
But his mind is still filthy – how can he become pure?
One who meets the True Lord obtains honor. ||6||
One who embodies good conduct and contemplative meditation,
his mind abides in intuitive poise and contentment, since the beginning of time, and throughout the ages.
In the twinkling of an eye, he saves millions.
Have mercy on me, O my Beloved, and let me meet the Guru. ||7||
Unto whom, O God, should I praise You?
Without You, there is no other at all.
As it pleases You, keep me under Your Will.
Nanak, with intuitive poise and natural love, sings Your Glorious Praises. ||8||2||
Hukamnama Punjabi Meaning
686, Hukamnama 3-11-2021, Sri Harmandir Sahib, Sri Darbar Sahib, Golden Temple
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ ।
ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ ।
ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ ।
ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧।
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।
(ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ।੧।ਰਹਾਉ।
ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵ
ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ ।
ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) ।
ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ ।
ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ,
ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ
ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹ
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹ
ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ
(ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ ।
ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ
ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ।੪।
ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ ।
(ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ ।
ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ
ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੫।
ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ
ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ)
ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ?
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ।੬।
ਜਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ
ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ
ਜੋ ਅੱਖ ਝਮਕਣ ਦੇ ਸਮੇ ਵਿਚ ਕੋ੍ਰੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ
ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ
ੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ?
ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ ।
ਜਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ
ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ।੮।੨।
Hukamnama Hindi Meaning -
686, Hukamnama 3-11-2021, Sri Harmandir Sahib, Sri Darbar Sahib, Golden Temple
जो मनुष्य गुरू के माध्यम से अडोल अवस्था में टिक के प्रभू-चरनों में जुड़ता है।उसका प्रभू-चरणों में जुड़ना कबूल हो जाता है।
उस मनुष्य को ना आत्मिक मौत आती है।ना ही जनम-मरन का चक्कर।
ऐसा प्रभू का दास प्रभू में लीन रहता है।प्रभू ऐसे सेवक के अंदर प्रकट हो जाता है।
वह सेवक जिधर देखता है उसे परमात्मा के बिना और कोई नहीं दिखता। 1।
गुरू की शरण पड़ कर परमात्मा की भक्ति करने से वह (आत्मिक) ठिकाना मिल जाता है जहाँ मन हमेशा अडोल अवस्था में टिका रहता है।
(पर) गुरू को मिले बिना (मनुष्य) आत्मिक मौत मर के जनम-मरण के चक्कर में पड़ा रहता है। 1।रहाउ।
मैं (भी) वही गुरू धारण करना चाहता हूँ जो सदा-स्थिर प्रभू को (मेरे हृदय में) पक्की तरह टिका दे।
जो मुझसे अकॅथ प्रभू की सिफत सालाह करवाए।और अपने शबद के द्वारा मुझे प्रभू चरणों में जोड़ दे।
परमात्मा के भक्त को (सिफत सालाह के बिना) कोई और कार नहीं (सूझती)।
भगत सदा-स्थिर प्रभू को ही सिमरता है।सदा स्थिर प्रभू उसको प्यारा लगता है।
उसका मन शरीर के अंदर ही रहता है (भाव।माया-मोह में ग्रसित हुआ दसों दिशाओं में भागता नहीं फिरता)।उसके मन में सदा-स्थिर प्रभू प्रकट हो जाता है।
जिस मनुष्य को पूरा गुरू मिल जाता है गुरू उसको प्रभू-चरणों में मिला देता है।
वह सेवक प्रभू के चरणों में जुड़ा रहता है।
वह सेवक सदा-स्थिर प्रभू को सिमर के और उसमें मिल के उस (की याद) में लीन रहता है। 3।
परमात्मा अपने दर्शन आप ही (गुरू के माध्यम से) करवाता है।
खुद ही (सब जीवों के) दिल की जानता है (इस वास्ते वह) हठ द्वारा किए कर्मों पर नहीं पतीजता।ना ही बहुत सारे (धार्मिक) भेषों पर प्रसन्न होता है।
जिस प्रभू ने (सारे) शरीर बनाए हैं और (गुरू की शरण आए किसी भाग्यशाली के हृदय में) नाम-अमृत डाला है
उसी प्रभू ने उसका मन प्रेमा-भक्ती में जोड़ा है। 4।
जो मनुष्य (विद्या) पढ़-पढ़ के (विद्या के घमण्ड में से ही सिमरन से) टूट जाते हैं वे (आत्मिक मौत की) चोटें सहते रहते हैं।
(विद्या की) बहुती चातुरता के कारण जनम-मरन के चक्कर में पड़ते हैं।
जो जो मनुष्य प्रभू का नाम जपते हैं और प्रभू के डर-अदब को अपनी आत्मा की खुराक बनाते हैं।
वह सेवक गुरू की शरण पड़ कर प्रभू में लीन रहते हैं। 5।
जो मनुष्य पत्थर (की मूर्तियां) पूजता रहा।तीर्थों पर स्नान करता रहा।जंगलों में निवास रखता रहा।
त्यागी बन के जगह-जगह भटकता-डोलता फिरा (और इन्हीं कर्मों को धर्म समझता रहा)।
अगर उसका मन मैला ही रहा तो वह पवित्र कैसे हो सकता है।
जो मनुष्य सदा-स्थिर प्रभू में (सिमरन कर-करके) लीन होता है (वही पवित्र होता है।और) वह (लोक-परलोक में) इज्जत पाता है। 6।
जिसके अंदर ऊँचा आचरण भी है और ऊँची (आत्मिक) सूझ भी है,
जिसका मन सदा ही अडोल अवस्था में टिका रहता है और गंभीर रहता है
जो आँख झपकने जितने समय में करोड़ों लोगों को (विकारों से) बचा लेता है-
हे प्यारे प्रभू ! मेहर करके मुझे वह गुरू मिला 7।
हे नानक ! प्रभू दर पर यूँ अरदास कर- हे प्रभू ! मैं किस आदमी के सामने तेरी सिफत सालाह करूँ।
मुझे तो तेरे बिना और कोई नहीं दिखता।
जैसे तेरी मेहर हो मुझे अपनी रजा में रख।
ता कि (तेरा दास) अडोल आत्मिक अवस्था में टिक के तेरे गुण गाए। 8। 2।
Source:
Sri Darbar Sahib Daily hukamnama